ਕੈਪਟਨ ਨੇ ਕਿਸਾਨ ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ ਕੀਤੀ ਜਾਰੀ……

ਜਲੰਧਰ— ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤੀ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸਭੰਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚਲਦਿਆਂ ਸਰਕਾਰ ਇਕ ਕਿਸ਼ਤ ਬਠਿੰਡਾ ਵਿਖੇ ਜਾਰੀ ਕਰ ਚੁੱਕੀ ਹੈ ਅਤੇ ਦੂਜੀ ਕਿਸ਼ਤ ਬੁੱਧਵਾਰ ਨੂੰ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਕੋਦਰ ਦੀ ਦਾਣਾ ਮੰਡੀ ਪਹੁੰਚੇ। ਇਸ ਦੌਰਾਨ ਢਾਈ ਏਕੜ ਤੱਕ ਜ਼ਮੀਨ ਵਾਲੇ 29,192 ਕਿਸਾਨਾਂ ਨੂੰ ਦੋ-ਦੋ ਲੱਖ ਰੁਪਏ ਦੇ ਰੂਪ ‘ਚ ਮੁੱਖ ਮੰਤਰੀ ਕੈਪਟਨ ਨੇ 162.16 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਨਵੰਬਰ 2018 ਤੱਕ ਸਾਰੇ 10.25 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਕਿਸੇ ਵੀ ਯੋਗ ਕਿਸਾਨ ਨੂੰ ਕਰਜ਼ਾ ਰਾਹਤ ਸਕੀਮ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।PunjabKesari

ਤੁਹਾਨੂੰ ਦੱਸ ਦਈਏ ਮੁੱਖ ਮੰਤਰੀ ਵੱਲੋਂ ਬੁੱਧਵਾਰ ਜ਼ਿਲਾ ਜਲੰਧਰ, ਕਪੂਰਥਲਾ, ਮੋਗਾ, ਲੁਧਿਆਣਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਕਰਜ਼ੇ ਹੇਠਾਂ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ। ਪਹਿਲੇ ਪੜਾਅ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ ਅਤੇ ਮੁਕਤਸਰ ਜ਼ਿਲਿਆਂ ਦੇ 47,000 ਛੋਟੇ ਕਿਸਾਨਾਂ ਦਾ 170 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਸੀ।

ਇਸ ਦੌਰਾਨ ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਨਦੀਆਂ ਦਾ ਜਲ ਪੱਧਰ ਘਟਦਾ ਜਾ ਰਿਹਾ ਹੈ, ਜੇਕਰ ਜਲਦੀ ਹੀ ਪਾਣੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ 50 ਸਾਲਾਂ ‘ਚ ਪੰਜਾਬ ਰੇਗਿਸਤਾਨ ‘ਚ ਤਬਦੀਲ ਹੋ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫਸਲਾਂ ਨੂੰ ਉਗਾਉਣ ਦੀ ਕੋਸ਼ਿਸ਼ ਕਰਨ, ਜਿਨ੍ਹਾਂ ‘ਚ ਪਾਣੀ ਦੀ ਘੱਟ ਵਰਤੋਂ ਅਤੇ ਆਮਦਨੀ ਜ਼ਿਆਦਾ ਹੋਵੇ।PunjabKesari

ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹਾਲਾਤ ਸੁਧਰ ਰਹੇ ਹਨ ਜਦਕਿ ਵਿਰੋਧੀ ਸਿਰਫ ਚਿੱਕੜ ਉਛਾਲਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਾਲਾਤ ਨੂੰ ਸੁਧਾਰਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਕੈਪਟਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਦੇ ਟਿਊਬਵੈੱਲ ਦਾ ਕੋਈ ਬਿੱਲ ਨਹੀਂ ਆਵੇਗਾ। ਕਿਸਾਨਾਂ ਨੂੰ ਪਾਣੀ ਬਚਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ।PunjabKesari

ਉਨ੍ਹਾਂ ਨੇ ਕਿਹਾ ਕਿ ਕੈਪਟਨ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਅਤੇ ਖੁਦਕੁਸ਼ੀ ਤੋਂ ਬਚਾਉਣ ਲਈ ਨਵੀਂ ਖੇਤੀਬਾੜੀ ਪਾਲਿਸੀ ਲਿਆ ਰਹੀ ਹੈ। ਇਸ ਪਾਲਿਸੀ ਦੇ ਤਹਿਤ ਅਜਿਹੀਆਂ ਫਸਲਾਂ ਦਾ ਉਤਪਾਦਨ ਕਰਨ ਦੇ ਬਦਲ ਤਲਾਸ਼ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਉਗਾਉਣ ‘ਚ ਪਾਣੀ ਦੀ ਖਪਤ ਘੱਟ ਅਤੇ ਕਿਸਾਨਾਂ ਦੀ ਆਮਦਨੀ ਜ਼ਿਆਦਾ ਹੋਵੇਗੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸੁਨੀਲ ਜਾਖੜ ਸਮੇਤ ਕਈ ਸਿਆਸੀ ਆਗੂ ਮੌਜੂਦ ਸਨ।

Leave a Reply

Your email address will not be published. Required fields are marked *